ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)–ਲਗਾਤਾਰ ਮੀਂਹ ਪੈਣ ਕਾਰਨ ਅਨੰਦਪੁਰ ਸਾਹਿਬ ,ਰੋਪੜ ਸਮੇਤ ਪੰਜਾਬ ਦੇ ਕਈ ਜ਼ਿਲਿਆਂ ਵਿਚ ਹੜ ਨੇ ਲੋਕਾਂ ਤੇ ਜ਼ਬਰਦਸਤ ਕਹਿਰ ਢਾਇਆ ,ਜਿਸ ਨਾਲ ਕਿਸਾਨਾਂ ਦੀਆਂ ਖੜ੍ਹੀਆਂ ਫਸਲਾਂ ਦੀ ਤਬਾਹੀ ਹੋਈ ਤੇ ਹੋਰ ਵੀ ਵੱਡੀ ਪੱਧਰ ਤੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ, ਮੁੱਖ ਮੰਤਰੀ ਨੇ ਸਮੂਹ ਵਿਧਾਇਕਾਂ ਨੂੰ ਆਪਣੇ ਆਪਣੇ ਇਲਾਕੇ ਵਿੱਚ ਭੇਜ ਕੇ ਹਨ ਪੀੜਤ ਲੋਕਾਂ ਦੀ ਮਦਦ ਕਰਨ ਦੇ ਹੁਕਮਾਂ ਦੇ ਨਾਲ ਨਾਲ ਸਮੂਹ ਡੀ ਸੀ ਸਾਹਿਬਾਨਾਂ ਨੂੰ ਲੋਕਾਂ ਦੇ ਹੋਏ ਨੁਕਸਾਨ ਦੀਆਂ ਰਿਪੋਰਟਾਂ ਮੰਗ ਲਈਆਂ ਹਨ ਤਾਂ ਕਿ ਹੜ ਕਾਰਨ ਲੋਕਾਂ ਦੇ ਹੋਏ ਜਾਨੀ ਅਤੇ ਮਾਲੀ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਸਕੇ ,ਲੋਕਾਂ ਵਲੋਂ ਸਰਕਾਰ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਵਿਰੋਧੀਆਂ ਵੱਲੋਂ ਸਰਕਾਰ ਤੇ ਉਂਗਲਾਂ ਚੁੱਕੀਆਂ ਜਾ ਰਹੀਆਂ ਹਨ ਕਿ ਜਦੋਂ ਮੌਸਮ ਵਿਭਾਗ ਨੇ ਏਲਾਟ ਜਾਰੀ ਕਰ ਦਿੱਤਾ ਸੀ ਤਾਂ ਸਰਕਾਰ ਨੇ ਇਸ ਦਾ ਪਹਿਲਾ ਪ੍ਰਬੰਧ ਕਿਉਂ ਨਾ ਕੀਤਾ,ਜਦੋਂ ਕਿ ਇਸ ਕੁਦਰਤੀ ਕਹਿਰ ਸਮੇਂ ਵਿਰੋਧੀਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਇਨਸਾਨੀਅਤ ਨਾਤੇ ਲੋਕਾਂ ਅਤੇ ਸਰਕਾਰ ਦੀ ਹਰ ਪ੍ਰਕਾਰ ਦੀ ਮਦਦ ਕਰਨ ਦੀ ਲੋੜ ਤੇ ਦੇਣਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਸਰਕਾਰ ਵਿਰੁੱਧ ਸੜਕਾਂ ਰੋਕ ਕੇ ਧਰਨਾ ਨਹੀਂ ਲਾਉਣਾ ਚਾਹੀਦਾ, ਜਿਸ ਨਾਲ ਲੋਕਾਂ ਨੂੰ ਮੁਸੀਬਤ ਮੌਕੇ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੁਦਰਤੀ ਵਾਪਰੇ ਹੜ ਵਾਲੇ ਕਹਿਰ ਕਾਰਨ ਲੋਕਾਂ ਦੀ ਮਦਦ ਲਈ ਵਿਧਾਇਕਾਂ ਤੇ ਜ਼ਿਲ੍ਹਾ ਡੀ ਸੀ ਸਾਹਿਬਾਨਾਂ ਨੂੰ ਹੁਕਮ ਕਰਨ ਦੀ ਸ਼ਲਾਘਾ, ਵਿਰੋਧੀਆਂ ਨੂੰ ਇਸ ਸਮੇਂ ਰਾਜਨੀਤੀ ਤੋਂ ਉੱਪਰ ਉੱਠ ਕੇ ਸਰਕਾਰ ਦਾ ਸਾਥ ਦੇਣ ਦੀ ਅਪੀਲ ਤੇ ਕਿਸਾਨਾਂ ਵੱਲੋਂ ਧਰਨੇ ਲਾ ਕੇ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ ਦੇ ਨਾਲ ਨਾਲ ਸਰਕਾਰ ਤੋਂ ਹੜ ਕਾਰਨ ਲੋਕਾਂ ਦੇ ਹੋਏ ਜਾਨੀ ਅਤੇ ਮਾਲੀ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਵਿਰੋਧੀਆਂ ਨੂੰ ਸਪਸ਼ਟ ਕੀਤਾ ਰੱਬ ਕਿਸੇ ਦੇ ਅਧੀਨ ਨਹੀਂ ਕਿ ਉਸ ਨੇ ਲੋਕਾਂ ਤੇ ਮੀਂਹ ਵਰਗਾ ਕਹਿਰ ਕਦੋਂ ਢਾਉਣਾ ਤੇ ਸਰਕਾਰ ਨੇ ਪਹਿਲਾਂ ਪ੍ਰਬੰਧ ਕਿਉਂ ਨਹੀਂ ਕੀਤਾ ,ਭਾਈ ਖਾਲਸਾ ਨੇ ਕਿਹਾ ਇਸ ਮੌਕੇ ਰਾਜਨੀਤੀ ਤੋਂ ਉੱਪਰ ਉੱਠ ਕੇ ਵਿਰੋਧੀਆਂ ਤੇ ਆਮ ਲੋਕਾਂ ਨੂੰ ਸਰਕਾਰ ਦਾ ਸਾਥ ਦੇ ਕੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨ ਦੀ ਮੁਖ ਲੋੜ ਹੈ ਉਹਨਾਂ ਕਿਹਾ ਸਰਕਾਰ ਵੱਲੋਂ ਸਮੂਹ ਡੀ ਸੀ ਸਾਹਿਬਾਨਾਂ ਤੇ ਵਿਧਾਇਕਾਂ ਨੂੰ ਆਪਣੇ ਆਪਣੇ ਇਲਾਕੇ ਵਿੱਚ ਲੋਕਾਂ ਦੀ ਮਦਦ ਕਰਨ ਲਈ ਭੇਜਣਾ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਕਦਮ ਹੈ ਭਾਈ ਖਾਲਸਾ ਨੇ ਕਿਹਾ ਫਿਰੋਜ਼ਪੁਰ ਜਲੰਧਰ ਰੋੜ ਦੇ ਗਿੱਦੜਪਿੰਡੀ ਅੱਡੇ ਤੇ ਕਿਸਾਨਾਂ ਵੱਲੋਂ ਸੜਕ ਨੂੰ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਗ਼ਲਤ ਗੱਲ ਹੈ ਤੇ ਇਹ ਧਰਨਾ ਖ਼ਤਮ ਕਰਨਾ ਚਾਹੀਦਾ ਹੈ ਭਾਈ ਖਾਲਸਾ ਨੇ ਕਿਹਾ ਕੁਦਰਤੀ ਵਾਪਰੇ ਕਹਿਰ ਵਾਸਤੇ ਸਰਕਾਰ ਨੂੰ ਦੋਸ਼ੀ ਠਹਿਰਾਇਆ ਜਾਣਾਂ ਸਰਾ ਸਰ ਗ਼ਲਤ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਤੁਰੰਤ ਪ੍ਰਸ਼ਾਸਨ ਦੀ ਡਿਊਟੀ ਲਾਈ ਜਾਵੇ ਅਤੇ ਲੋਕਾਂ ਸਮੇਤ ਵਿਰੋਧੀਆਂ ਨੂੰ ਬੇਨਤੀ ਕਰਦੀ ਹੈ ਕਿ ਅਜਿਹੇ ਮੌਕੇ ਸਰਕਾਰ ਵਿਰੁੱਧ ਵਿਖਾਵੇ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ ਤੇ ਮਿਲਜੁਲ ਔਖੀ ਘੜੀ ਤੇ ਕੁਦਰਤੀ ਕਹਿਰ ਦਾ ਮੁਕਾਬਲਾ ਕੀਤਾ ਜਾਵੇ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਗੁਰਮੀਤ ਸਿੰਘ ਬਿੱਟੂ ਧਾਲੀਵਾਲ ਆਦਿ ਆਗੂ ਹਾਜਰ ਸਨ।