ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)—ਕੇਂਦਰ ਸਰਕਾਰ ਨੇ ਦਿੱਲੀ ਮੋਰਚਾ ਸਮਾਪਤੀ ਸਮੇਂ ਕਿਸਾਨ ਸੰਘਰਸੀਆਂ ਨਾਲ ਹੋਏ ਸਮਝੌਤੇ ਤੋਂ ਉਲਟ ਕਿਸਾਨਾਂ ਨੂੰ ਕਈ ਦਰਜ ਕੀਤੇ ਕੇਸਾਂ’ਚ ਸੰਮਣ ਭੇਜ ਕੇ ਬਹੁਤ ਹੀ ਨਿੰਦਣਯੋਗ ਤੇ ਧੋਖੇ ਬਾਜੀ ਵਾਲੀ ਵੱਡੀ ਕਾਰਵਾਈ ਕੀਤੀ ਹੈ, ਜਿਸ ਦਾ ਕਿਸਾਨਾਂ ਅਤੇ ਲੋਕਾਂ ਵੱਲੋਂ ਤਿਖਾ ਵਿਰੋਧ ਕੀਤਾ ਜਾ ਰਿਹਾ ਤੇ ਮੰਗ ਕੀਤੀ ਜਾ ਰਹੀ ਕਿ ਸਰਕਾਰ ਆਪਣੇ ਫ਼ੈਸਲੇ ਮੁਤਾਬਕ ਕਿਸਾਨਾਂ ਨੂੰ ਭੇਜੇ ਸੰਮਣ ਵਾਪਸ ਲਵੇ ਕਿਉਂਕਿ ਇਹ ਮੋਰਚਾ ਸਮਾਪਤੀ ਸਮੇਂ ਕਿਸਾਨ ਆਗੂਆਂ ਨਾਲ ਕੀਤੇ ਸਮਝੌਤੇ ਦੀ ਘੋਰ ਉਲੰਘਣਾ ਹੈ, ਜੋ ਸਰਕਾਰ ਨੂੰ ਮਹਿੰਗੀ ਪੈ ਸਕਦੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਤੋਂ ਮੰਗ ਕਰਦੀ ਹੈ ਕਿ ਦਿੱਲੀ ਕਿਸਾਨ ਮੋਰਚਾ ਸਮਾਪਤੀ ਸਮੇਂ ਕੀਤੇ ਸਮਝੌਤੇ ਮੁਤਾਬਿਕ ਕਿਸਾਨਾਂ ਨੂੰ ਭੇਜੇਂ ਸੰਮਣ ਵਾਪਸ ਲਵੇ ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਰਾਸ਼ਟਰੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਿੱਲੀ ਸਰਕਾਰ ਵੱਲੋਂ ਕਿਸਾਨ ਮੋਰਚਾ ਸਮਾਪਤੀ ਸਮੇਂ ਕੀਤੇ ਸਮਝੌਤੇ ਦੇ ਉਲਟ ਕਿਸਾਨਾਂ ਨੂੰ ਸੰਮਨ ਭੇਜ ਕੇ ਪੇਸ਼ ਹੋਣ ਵਾਲੇ ਕਿਸਾਨ ਵਿਰੋਧੀ ਵਰਤਾਰੇ ਦੀ ਨਿੰਦਾ ਅਤੇ ਇਸ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਉਹਨਾਂ ਸਪਸ਼ਟ ਕੀਤਾ ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਸਮੇਂ ਲੱਗੇਂ ਕਿਸਾਨ ਮੋਰਚੇ ਦੀ ਜਿੱਤ ਅਤੇ ਸਰਕਾਰ ਨਾਲ ਹੋਏ ਸਮਝੌਤੇ ਤਹਿਤ ਸਰਕਾਰ ਨੇ ਕਿਸਾਨਾਂ ਤੇ ਕੀਤੇ ਗਏ ਦਰਜ ਪਰਚੇ ਸਾਰੇ ਵਾਪਸ ਲੈਣ ਦਾ ਭਰੋਸਾ ਦਿਵਾਇਆ ਸੀ ਪਰ ਹੁਣ ਸਰਕਾਰ ਨੇ ਆਪਣੇ ਸਮਝੋਤੇ ਦੇ ਉਲਟ ਕਿਸਾਨਾਂ ਨੂੰ ਸੰਮਨ ਭੇਜ ਕੇ ਇਨ੍ਹਾਂ ਕੇਸਾਂ ਵਿੱਚ ਭੇਜ ਹੋਣ ਦੇ ਹੁਕਮ ਕਰਕੇ ਆਪਣਾ ਪੰਜਾਬ ਅਤੇ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਲਿਆ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਦੀ ਕਿਸਾਨਾਂ ਨਾਲ ਕੀਤੀ ਵਾਧਾ ਖਲਾਫੀ ਵਾਲੀ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਸਮੇਂ ਕਿਸਾਨ ਸੰਘਰਸੀਆਂ ਨਾਲ ਆਪਣੇ ਕੀਤੇ ਸਮਝੌਤੇ ਮੁਤਾਬਿਕ ਕਿਸਾਨਾਂ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਭੇਜੇਂ ਸੰਮਣ ਤੁਰੰਤ ਵਾਪਸ ਲਵੇ ਕਿਉਂਕਿ ਇਹ ਪੰਜਾਬ ਦੇ ਕਿਸਾਨਾਂ ਨਾਲ ਸਰਾ ਸਰ ਧੱਕੇਸ਼ਾਹੀ ਅਤੇ ਬੇਇਨਸਾਫ਼ੀ ਵਾਲਾ ਵਰਤਾਰਾ ਹੈ ਭਾਈ ਖਾਲਸਾ ਨੇ ਕਿਹਾ ਮੋਰਚੇ ਦੀ ਜਿੱਤ ਸਮੇਂ ਸਰਕਾਰ ਨੇ ਕਿਸਾਨਾਂ ਤੇ ਦਰਜ ਕੀਤੇ ਸਾਰੇ ਪਰਚੇ ਵਾਪਸ ਲੈਣ ਦਾ ਸਮਝੌਤਾ ਕੀਤਾ ਸੀ ਅਤੇ ਹੁਣ ਸਰਕਾਰ ਨੇ ਪੰਜਾਬੀ ਕਹਾਵਤ ਮੁਤਾਬਕ ਹੱਥ ਤੇ ਥੁੱਕ ਕੇ ਚੱਟਣ ਵਾਲਾ ਕੰਮ ਕੀਤਾ ਉਥੇ ਆਪਣਾ ਕਿਸਾਨ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਨੰਗਾ ਕਰ ਲਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਵੱਲੋਂ ਇਸ ਦਾ ਤਿੱਖਾ ਵਿਰੋਧ ਕੀਤਾ ਜਾ ਸਕਦਾ ਹੈ ਜਿਸ ਲਈ ਸਮਝੌਤਾ ਤੋੜਨ ਵਾਲੀ ਕਿਸਾਨ ਵਿਰੋਧੀ ਵੱਖਵਾਦੀ ਭਾਜਭਾਈ ਸਰਕਾਰ ਹੋਵੇਗੀ ਇਸ ਮੋਕੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਅਮਰਜੀਤ ਸਿੰਘ ਧੂਲਕਾ ਮੀਤ ਪ੍ਰਧਾਨ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਗੁਰਮੀਤ ਸਿੰਘ ਬਿੱਟੂ ਧਾਲੀਵਾਲ ਆਦਿ ਆਗੂ ਹਾਜ਼ਰ ਸਨ।