ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)–ਕੁਦਰਤੀ ਆਏ ਹੜ ਦੀ ਮੁਸੀਬਤ ਦਾ ਟਾਕਰਾ ਕਰਨ ਲਈ ਵਿਰੋਧੀਆਂ ਤੇ ਲੋਕਾਂ ਵੱਲੋਂ ਰਲਮਿਲ ਕੇ ਹੜ ਪੀੜਤਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦੀ ਲੋੜ ਤੇ ਜੋਰ ਦੇਣਾ ਚਾਹੀਦਾ ਹੈ ,ਪਰ ਵਿਰੋਧੀ ਇਸ ਮੌਕੇ ਤੇ ਵੀ ਭਗਵੰਤ ਮਾਨ ਸਰਕਾਰ ਤੇ ਉਲਟੇ ਸਿੱਧੇ ਬਿਆਨ ਦੇ ਕੇ ਸਿਆਸਤ ਕਰ ਰਹੀ ਹਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ’ਚ ਲੱਗੇ ਹਨ ? ਅਖੇ ਆਪ ਸਰਕਾਰ ਨੇ ਰਾਜਿਸਥਾਨ ਅਤੇ ਹਰਿਆਣਾ ਵਾਲੀਆਂ ਨਹਿਰਾਂ ਦਾ ਪਾਣੀ ਬੰਦ ਕਰਕੇ ਰਾਜਿਸਥਾਨ’ਚ ਹੋਣ ਵਾਲੀਆਂ ਚੋਣਾਂ ਜਿੱਤਣ ਲਈ ਨੀਤੀ ਵਰਤੀ ਹੈ ਜਦੋਂ ਕਿ ਪੰਜਾਬ ਦੇ ਲੋਕ ਪਾਣੀ ਦੀ ਮਾਰ ਨਾਲ ਬਰਬਾਦ ਹੋ ਰਹੇ ਹਨ,ਪਰ ਆਪ ਮੁੱਖ ਮੰਤਰੀ ਪੰਜਾਬ ਨੇ ਇੱਕ ਬਿਆਨ ਦੇ ਕੇ ਰਾਜਿਸਥਾਨ ਅਤੇ ਹਰਿਆਣਾ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਤੋਂ ਪਾਣੀਆਂ ਦਾ ਹਿੱਸਾ ਮੰਗਣ ਵਾਲੇ ਹੁਣ ਸਾਡੇ ਕੋਲੋਂ ਪਾਣੀ ਕਿਉਂ ਨਹੀਂ ਮੰਗ ਰਹੇ, ਜਦੋਂ ਪੰਜਾਬ ਹੜ ਦੇ ਪਾਣੀਆਂ ਨਾਲ ਬਰਬਾਦੀ ਦੇ ਕਿਨਾਰੇ ਤੇ ਹੈ, ਮੁੱਖ ਮੰਤਰੀ ਨੇ ਗੁੱਸੇ ਵਿੱਚ ਸਾਫ਼ ਕਹਿ ਦਿੱਤਾ ਹੈ ਕਿ ਪੰਜਾਬ ਦੇ ਪਾਣੀਆਂ ਤੇ ਸਿਰਫ ਪੰਜਾਬ ਦਾ ਹੀ ਹੱਕ ਤੇ ਹੁਣ ਹੱਕ ਜਿਤਾਉਣ ਵਾਲੇ ਇਨ੍ਹਾਂ ਸੂਬਿਆਂ ਨੂੰ ਪਾਣੀ ਦੀ ਬੂੰਦ ਵੀ ਨਹੀਂ ਦਿਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਬਿਆਨ ਨੇ ਜਿਥੇ ਵਿਰੋਧੀਆਂ ਦੇ ਮੂੰਹ ਚੰਗੀ ਤਰ੍ਹਾਂ ਬੰਦ ਕੀਤੇ, ਉਥੇ ਪੰਜਾਬ ਦੇ ਲੋਕਾਂ ਨੂੰ ਖੁਸ਼ ਕਰ ਦਿੱਤਾ ਜੋਂ ਵਿਰੋਧੀਆਂ ਦੇ ਬਿਆਨਾ’ਚ ਗੁਮਰਾਹ ਹੋ ਗਏ ਸਨ, ਕਿਉਂਕਿ ਇਸ ਇੱਕ ਬਿਆਨ ਨੇ ਹੀ ਲੋਕਾਂ ਦੇ ਸ਼ੰਕੇ ਨਵਿਰਤ ਕਰ ਦਿੱਤੇ ਹਨ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਭਗਵੰਤ ਸਿੰਘ ਮਾਨ ਵੱਲੋਂ ਰਾਜਿਸਥਾਨ ਅਤੇ ਹਰਿਆਣਾ ਨੂੰ ਦਰਿਆਈਂ ਪਾਣੀਆਂ ਸਬੰਧੀ ਬਿਆਨ ਦੇ ਕੇ ਲੋਕਾਂ ਦੇ ਸ਼ੰਕੇ ਦੂਰ ਤੇ ਵਿਰੋਧੀਆਂ ਦੇ ਮੂੰਹ ਬੰਦ ਕਰਨ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਅਤੇ ਵਿਰੋਧੀਆਂ ਸਮੇਤ ਲੋਕਾਂ ਨੂੰ ਇਸ ਕੁਦਰਤੀ ਆਫ਼ਤ ਮੌਕੇ ਰਲ ਮਿਲ ਕੇ ਹੜ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਭਾਈ ਖਾਲਸਾ ਨੇ ਕਿਹਾ ਜਦੋਂ ਤੋਂ ਆਪ ਸਰਕਾਰ ਆਈ ਹੈ ਉਦੋਂ ਤੋਂ ਵਿਰੋਧੀਆਂ ਨੇ ਸਰਕਾਰ ਦੇ ਕਿਸੇ ਵੀ ਚੰਗੇ ਕੰਮ ਦੀ ਸ਼ਲਾਘਾ ਕਰਨ ਦੀ ਬਜਾਏ ਵਿਰੋਧਤਾ ਹੀ ਕੀਤੀ ਤੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਭਾਈ ਖਾਲਸਾ ਨੇ ਸਪਸ਼ਟ ਕੀਤਾ ਵਿਰੋਧੀ ਆਪਣੀ ਸਰਕਾਰ ਵਿਰੋਧੀ ਨੀਤੀ ਤੇ ਸੁਭਾਅ ਮੁਤਾਬਕ ਕੁਦਰਤੀ ਆਏਂ ਹੜ ਪੀੜਤਾਂ ਦੀ ਸਹਾਇਤਾ ਕਰਨ ਦੀ ਬਜਾਏ ਲੋਕਾਂ ਨੂੰ ਇਹ ਕਹਿ ਕੇ ਗੁਮਰਾਹ ਕਰ ਰਹੇ ਹਨ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਰਾਜਸਥਾਨ ਵਿਚ ਚੋਣਾਂ ਜਿੱਤਣ ਦੇ ਮਕਸਦ ਨਾਲ ਰਾਜਿਸਥਾਨ ਅਤੇ ਹਰਿਆਣਾ ਨੂੰ ਜਾਣ ਵਾਲੀਆਂ ਨਹਿਰਾਂ ਦਾ ਪਾਣੀ ਬੰਦ ਕੀਤਾ ਅਤੇ ਜਿਸ ਕਾਰਨ ਹੜ ਵਰਗੀ ਦੁਖਦਾਈ ਸਥਿਤੀ ਬਣੀ ਅਤੇ ਪੰਜਾਬ ਦੇ ਲੋਕ ਹੁਣ ਇਸ ਮਾਰ ਨੂੰ ਇਕੱਲੇ ਝੱਲ ਰਹੇ ਹਨ, ਜਦੋਂ ਕਿ ਇਹਨਾਂ ਦੋਹਾਂ ਸੂਬਿਆਂ ਨੂੰ ਜਾਣ ਵਾਲੀਆਂ ਨਹਿਰਾਂ ਬਿਲਕੁਲ ਸੁਕੀਆਂ ਪਈਆਂ ਹਨ, ਭਾਈ ਖਾਲਸਾ ਨੇ ਕਿਹਾ ਵਿਰੋਧੀਆਂ ਸਮੇਤ ਪੰਜਾਬ ਦੇ ਲੋਕ ਆਪ ਸਰਕਾਰ ਦੇ ਇਸ ਕਰਕੇ ਉੱਲਟ ਹੋ ਗਏ ਸਨ ,ਜਿਸ ਨੂੰ ਮੌਕੇ ਤੇ ਦਰੁਸਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਇਕ ਬਿਆਨ ਰਾਹੀਂ ਸਪਸ਼ਟ ਕਰ ਦਿੱਤਾ, ਕਿ ਪੰਜਾਬ ਦੇ ਪਾਣੀਆਂ ਤੇ ਸਿਰਫ ਪੰਜਾਬ ਦਾ ਹੀ ਹੱਕ ਹੈ’ ਤੇ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਤੇ ਹੱਕ ਰੱਖਣ ਵਾਲੇ ਰਾਜਿਸਥਾਨ ਅਤੇ ਹਰਿਆਣਾ ਨੂੰ ਪੰਜਾਬ ਤੋਂ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿਤੀ ਜਾਵੇਗੀ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਗਵੰਤ ਮਾਨ ਦੇ ਇਸ ਬਿਆਨ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਫੈਸਲਾ ਮੰਨਦੀ ਹੋਈ ਵਿਰੋਧੀਆਂ ਤੇ ਹੋਰਾਂ ਨੂੰ ਬੇਨਤੀ ਕਰਦੀ ਹੈ ਕਿ ਕੁਦਰਤੀ ਆਏ ਹੜ ਕਾਰਨ ਪਰਭਾਵਤ ਹੋਏ ਲੋਕਾਂ ਦੀ ਹਰ ਪ੍ਰਕਾਰ ਦੀ ਮਦਦ ਕਰਨ ਲਈ ਰਲਮਿਲ ਕੇ ਕੰਮ ਕੀਤਾ ਜਾਵੇ ਅਤੇ ਬੇਫਜੂਲੀ ਬਿਆਨ ਦੇ ਕੇ ਕੀਤੀ ਜਾ ਰਹੀ ਕੂੜ ਰਾਜਨੀਤੀ ਤਿਆਗੀ ਜਾਵੇ ਤਾਂ ਕਿ ਬਰਬਾਦ ਹੋ ਰਹੇ ਲੋਕਾਂ ਨੂੰ ਰਾਹਤ ਮਹਿਸੂਸ ਕਰਵਾਈ ਜਾ ਸਕੇ,ਜੋਂ ਸਮੇਂ ਅਤੇ ਲੋਕਾਂ ਦੀ ਮੁਖ ਮੰਗ ਹੈ ।ਇਸ ਮੌਕੇ ਭਾਈ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਗੁਰਮੀਤ ਸਿੰਘ ਬਿੱਟੂ ਧਾਲੀਵਾਲ ਕਪੂਰਥਲਾ ਅਤੇ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਆਦਿ ਆਗੂ ਹਾਜਰ ਸਨ।


