ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ 20 ਜੁਲਾਈ ਨੂੰ ਚੈੱਕਮੇਟ ਕੰਪਨੀ ਵੱਲੋਂ ਕੰਪਿਉਟਰ ਆਪਰੇਟਰ, ਸਿਕਿਉਰਟੀ ਗਾਰਡ ਤੇ ਡਰਾਇਵਰਾਂ ਦੀ ਭਰਤੀ ਕੀਤੀ ਜਾਵੇਗੀ

ਗੁਰਦਾਸਪੁਰ

ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 20 ਜੁਲਾਈ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਚੈੱਕਮੈਟ ਪ੍ਰਾਇਵੈਟ ਲਿਮਟਿਡ, ਗੁਜਰਾਤ ਵਲੋਂ ਕੰਪਿਉਟਰ ਆਪਰੇਟਰ, ਸਿਕਿਉਰਟੀ ਗਾਰਡ ਤੇ ਡਰਾਇਵਰਾਂ ਦੀ ਅਸਾਮੀ ਲਈ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਇਸ ਅਸਾਮੀ ਲਈ ਯੋਗਤਾ ਘੱਟ ਤੋਂ ਘੱਟ ਬਾਰਵੀਂ ਪਾਸ ਹੋਣੀ ਲਾਜਮੀ ਹੈ ਅਤੇ ਇੰਟਰਵਿਊ ਦੇਣ ਲਈ ਉਮਰ ਦੀ ਹੱਦ 21-35 ਸਾਲ ਹੈ। ਇੰਟਰਵਿਊ ਦੌਰਾਨ ਚੁਣੇ ਗਏ ਪ੍ਰਾਰਥੀਆਂ ਨੂੰ 18000 ਤੋਂ 21000 ਰੁਪਏ ਮਹੀਨਾ ਕੰਪਨੀ ਦੇ ਨਿਯਮਾਂ ਅਨੁਸਾਰ ਤਨਖ਼ਾਹ ਦਿੱਤੀ ਜਾਵੇਗੀ।

ਜ਼ਿਲ੍ਹਾ ਰੋਜ਼ਗਾਰ ਅਫਸਰ ਪਰਸ਼ੋਤਮ ਸਿੰਘ ਨੇ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਮਿਤੀ 20 ਜੁਲਾਈ 2023 ਨੂੰ  ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਰੀਜੂਮ (ਸੀ.ਵੀ.) ਅਤੇ 2 ਫੋਟੋਆਂ ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰਬਰ-217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:00 ਵਜੇ ਤੱਕ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।    

Leave a Reply

Your email address will not be published. Required fields are marked *