ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)–ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਕੋਲੋਂ ਦਰਿਆਵਾਂ ਦੇ ਨੇੜੇ ਪਾਣੀ ਆਉਣ ਕਾਰਨ ਪ੍ਰਭਾਵਤ ਹੋਏ ਸਕੂਲਾਂ ਦੀ ਲਿਸਟ ਮੰਗੀ ਹੈ। ਇਸ ਲਿਸਟ ਵਿੱਚ ਉਨ੍ਹਾਂ ਸਕੂਲਾਂ ਦਾ ਨਾਮ, ਪਤਾ, ਸੰਪਰਕ ਨੰਬਰ ਅਤੇ ਜੇਕਰ ਉਸ ਸਕੂਲ ਵਿੱਚ ਬੁਨਿਆਦੀ ਢਾਂਚੇ ਨੂੰ ਕੋਈ ਨੁਕਸਾਨ ਪਹੁੰਚਾ ਹੈ ਤਾਂ ਉਸਦੀ ਜਾਣਕਾਰੀ ਦੇਣ ਲਈ ਕਿਹਾ ਹੈ। ਇਸਦੇ ਨਾਲ ਹੀ ਫੂਡ ਕਮਿਸ਼ਨ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਆਂਗਨਵਾੜੀ ਕੇਂਦਰਾਂ ਸਬੰਧੀ ਵੀ ਜਾਣਕਾਰੀ ਮੰਗੀ ਗਈ ਹੈ। ਫੂਡ ਕਮਿਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਪਰੋਕਤ ਸਾਰੀ ਜਾਣਕਾਰੀ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁਹੱਈਆ ਕਰਵਾਉਣ ਲਈ ਕਿਹਾ ਹੈ।