ਰਾਵੀ ਦਰਿਆ ਦਾ ਪਾਣੀ ਵਧ ਜਾਣ ਕਾਰਨ ਤਰਨਤਾਰਨ ਦੇ ਮੁੰਡਾ ਪਿੰਡ’ਚ ਦੁਖੀ ਲੋਕਾਂ ਦੀ ਸਾਰ ਲਵੇ ਸਰਕਾਰ: ਜਥੇ ਮੇਜ਼ਰ ਸਿੰਘ ਸੋਢੀ, ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਜਥੇਦਾਰ ਮੇਜ਼ਰ ਸਿੰਘ ਸੋਢੀ,ਜਥੇ ਬਲਦੇਵ ਸਿੰਘ ਵੱਲਾ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਸਮੇਤ ਦਰਜਨ ਨਿਹੰਗ ਸਿੰਘ ।

ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)–ਸਤਲੁਜ ਦਰਿਆ ਦੇ ਪਾਣੀ ਨੇ ਪਹਿਲਾਂ ਹੀ ਕਿਸਾਨਾਂ ਦੀਆਂ ਫਸਲਾਂ ਨੂੰ ਆਪਣੀ ਲਪੇਟ’ਚ ਲਿਆ ਹੋਇਆ ਹੈ ਅਤੇ ਕਈ ਜ਼ਿਲਿਆਂ ਵਿਚ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਇਨ੍ਹਾਂ ਹੜ ਪੀੜਤ ਪਰਵਾਰਾਂ ਨੂੰ ਰਾਹਤ ਸਮੱਗਰੀ ਖਾਲਸਾ ਏਡ ਤੇ ਹੋਰ ਗੁਰਦੁਆਰਿਆਂ ਦੇ ਪ੍ਰਬੰਧਕਾਂ ਤੇ ਦਾਨੀ ਸੰਸਥਾਵਾਂ ਵੱਲੋਂ ਵੰਡੀ ਜਾ ਰਹੀ ਹੈ ,ਪਰ ਸਰਕਾਰ ਪ੍ਰਸ਼ਾਸਨ ਆਧਿਕਾਰੀ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾ ਨੂੰ ਰਾਹਤ ਮਹਿਸੂਸ ਕਰਵਾਉਣ ਲਈ ਵੱਡੀ ਪੱਧਰ ਅਸਫਲ ਨਜ਼ਰ ਆ ਰਹੇ ਹਨ, ਅਤੇ ਲੋਕ ਹੁਣ ਰਾਵੀ ਦੇ ਦਰਿਆ ਵਿਚ ਪਾਣੀ ਵਧ ਜਾਣ ਕਾਰਨ ਗਹਿਰੇ ਦੁਖੀ ਨਜ਼ਰ ਆ ਰਹੇ ਹਨ ਤੇ ਸਰਕਾਰ ਨੂੰ ਕੋਸ ਰਹੇ ਹਨ, ਇਸ ਦੀ ਤਾਜ਼ਾ ਮਿਸਾਲ ਤਰਨ ਤਾਰਨ ਦੇ ਮੁੰਡਾ ਪਿੰਡ’ਚ ਰਾਵੀ ਦਰਿਆ ਦੇ ਪਾਣੀ ਵਧਣ ਕਾਰਨ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਡੁੱਬ ਚੁਕੀਆਂ ਹਨ, ਗੁੱਜਰ ਪੁਰ ਦੇ ਲੋਕਾਂ ਨੇ ਦੱਸਿਆ ਕਿ ਅਜੇ ਤੱਕ ਕਿਸੇ ਵੀ ਪ੍ਰਸ਼ਾਸਨ ਅਧਿਕਾਰੀ ਨੇ ਸਾਡੀ ਸਾਰ ਨਹੀਂ ਲਈ ਅਤੇ ਪਾਣੀ ਸਾਡੇ ਖੇਤਾਂ ਤੇ ਘਰਾਂ ਵਿੱਚ ਵੜ ਚੁਕਾ ,ਹੈ ਉਧਰ ਪਹਿਲਾਂ ਹੀ ਪਾਣੀ ਵਿਚ ਡੁੱਬੇ ਪਟਿਆਲਾ ਸ਼ਹਿਰ ਨੂੰ ਪਾਣੀ ਨੇ ਇੱਕ ਵਾਰ ਫਿਰ ਆਪਣੀ ਲਪੇਟ ਵਿੱਚ ਲੈ ਲਿਆਂ ਹੈ ਸਾਰੇ ਬਜ਼ਾਰ ਭਰੇ ਪਏ ਹਨ ਅਤੇ ਕੋਈ ਵੀ ਪਾਣੀ ਦਾ ਨਿਕਾਸ ਬਿਲਕੁਲ ਨਹੀਂ ਹੋ ਰਿਹਾ ਤੇ ਬਜ਼ਾਰਾਂ ਦੀਆਂ ਸੜਕਾਂ ਨੱਕੋ ਨੱਕ ਭਰੀਆਂ ਪਈਆਂ ਹਨ ਅਤੇ ਪਟਿਆਲਾ ਸ਼ਹਿਰ ਨਿਵਾਸੀਆਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਹੜ ਦੇ ਪਾਣੀ ਦੀ ਮਾਰ ਝੱਲ ਰਹੇ ਪਟਿਆਲਾ ਸ਼ਹਿਰ ਤੋਂ ਪਾਣੀ ਦੇ ਨਿਕਾਸ ਲਈ ਸਰਕਾਰ ਪ੍ਰਸ਼ਾਸਨ ਨੇ ਕੋਈ ਦਿਲਚਸਪੀ ਨਹੀਂ ਦਿਖਾਈ, ਜਿਸ ਦੇ ਸਿੱਟੇ ਵਜੋਂ ਪਟਿਆਲਾ ਸ਼ਹਿਰ ਨਿਵਾਸੀਆਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ ਅਤੇ ਲੋਕ ਮੰਗ ਕਰ ਹਨ ਕਿ ਜਦੋਂ ਹੋਰ ਧਾਰਮਿਕ ਤੇ ਸਮਾਜਿਕ ਦਾਨੀ ਸਹਾਇਤਾ ਸੰਸਥਾਵਾਂ ਹੜ ਪੀੜਤਾਂ ਨੂੰ ਪੂਰੀ ਤਰ੍ਹਾਂ ਦੀ ਮਦਦ ਕਰਨ ਵਿੱਚ ਜੰਗੀ ਪੱਧਰ ਤੇ ਸਰਗਰਮ ਹਨ, ਤਾਂ ਫਿਰ ਸਰਕਾਰ ਪ੍ਰਸ਼ਾਸਨ ਆਪਣੀ ਜਨਤਾ ਦੀ ਜਾਨ ਮਾਲ ਦੀ ਰਾਖੀ ਤੇ ਰਾਹਤ ਸਮੱਗਰੀ ਲਈ ਕੋਈ ਦਿਲਚਸਪੀ ਕਿਓ ਨਹੀਂ ਦਿਖਾ ਰਿਹਾ ਅਤੇ ਅਸੀਂ ਮੰਗ ਕਰਦੇ ਹਾਂ ਕਿ ਸਰਕਾਰ ਹੜ ਪੀੜਤਾਂ ਦੀ ਮਦਦ ਕਰਨ ਲਈ ਵੱਡੀ ਪੱਧਰ ਤੇ ਉਪਰਾਲੇ ਕਰੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ 39 ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਰਾਵੀ ਦਰਿਆ ਦਾ ਪਾਣੀ ਵਧਣ ਕਾਰਨ ਲੋਕਾਂ ਦੀਆਂ ਵਧੀਆਂ ਪ੍ਰੇਸ਼ਾਨੀਆਂ ਅਤੇ ਪ੍ਰਸ਼ਾਸਨ ਵੱਲੋਂ ਵਰਤੀ ਜਾ ਰਹੀ ਲਾਪਰਵਾਹੀ ਅਤੇ ਕੋਈ ਸਾਰ ਨਾ ਲੈਣ ਸਮੇਤ ਸਰਕਾਰ ਤੋਂ ਹੜ ਪੀੜਤਾਂ ਦੀ ਢੁਕਵੀਂ ਮਦਦ ਸਹਾਇਤਾ ਕਰਨ ਨੂੰ ਮੁੱਖ ਰੱਖਦਿਆਂ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਜਥੇ ਸੋਡੀ ਤੇ ਭਾਈ ਖਾਲਸਾ ਨੇ ਕਿਹਾ ਮੌਸਮ ਵਿਭਾਗ ਵਲੋਂ ਪਹਿਲਾਂ ਹੀ ਅਲਾਟ ਜਾਰੀ ਕਰਨ ਦੇ ਬਾਵਜੂਦ ਪਾਣੀਆਂ ਦੇ ਨਿਕਾਸ ਨਹਿਰਾਂ ਕੱਸੀਆਂ ਤੇ ਨਾਲਿਆਂ ਆਦਿ ਦੀ ਫਸਾਈ ਵੱਲ ਕੋਈ ਸਰਕਾਰ ਨੇ ਧਿਆਨ ਨਹੀਂ ਦਿੱਤਾ, ਜਿਸ ਦੇ ਸਿੱਟੇ ਵਜੋਂ ਪੰਜਾਬ ਦੇ ਕਈ ਸਹਿਰ ਪਾਣੀ ਨਾਲ ਪ੍ਰਭਾਵਿਤ ਹੋਏ, ਲੋਕਾਂ ਦੀਆਂ ਫਸਲਾਂ ਡੁੱਬ ਗਈਆਂ ,ਮਕਾਨ ਢਹਿਢੇਰੀ ਹੋ ਗਏ ਅਤੇ ਜਾਨੀ ਮਾਲੀ ਨੁਕਸਾਨ ਦੀ ਮਾਰ ਝੱਲਣੀ ਪਈ ਜਥੇ ਸੋਡੀ ਤੇ ਭਾਈ ਖਾਲਸਾ ਨੇ ਕਿਹਾ 39 ਨਿਹੰਗ ਸਿੰਘ ਜਥੇਬੰਦੀਆਂ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਅਤੇ 39 ਨਿਹੰਗ ਸਿੰਘ ਜਥੇਬੰਦੀਆਂ ਦੇ ਸਿਰਮੌਰ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਮਾਂਝਾ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਹੜ ਪੀੜਤਾਂ ਨੂੰ ਹਰ ਪ੍ਰਕਾਰ ਦੀ ਮਦਦ ਸਹਾਇਤਾ ਕਰਨ ਦੀ ਲੋੜ ਤੇ ਜ਼ੋਰ ਦੇਣ ,ਤਾਂ ਕਿ ਕੁਦਰਤੀ ਦੀ ਮਾਰ ਝੱਲ ਰਹੇ ਹਰ ਵਰਗ ਦੇ ਲੋਕਾਂ ਨੂੰ ਰਾਹਤ ਮਹਿਸੂਸ ਕਰਵਾਈ ਜਾ ਸਕੇ। ਇਸ ਮੌਕੇ ਜਥੇਦਾਰ ਸੋਢੀ ਤੇ ਜਥੇ ਵੱਲਾ ਤੋਂ ਇਲਾਵਾ ਤੇ ਭਾਈ ਖਾਲਸਾ ਨਾਲ ਦਰਜ਼ਨ ਤੋਂ ਵੱਧ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰਾ ਸਾਹਿਬਾਨਾਂ ਸਮੇਤ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ, ਭਾਈ ਅਮਰਜੀਤ ਸਿੰਘ ਧੂਲਕਾ ਮੀਤ ਪ੍ਰਧਾਨ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਗੁਰਮੀਤ ਸਿੰਘ ਬਿੱਟੂ ਧਾਲੀਵਾਲ ਆਦਿ ਆਗੂ ਹਾਜਰ ਸਨ।

Leave a Reply

Your email address will not be published. Required fields are marked *