ਫਿਲੌਰ, ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)– ਅੱਜ ਗੁਰਦੁਆਰਾ ਤਖ਼ਤਗੜ ਸਾਹਿਬ ਫਿਲੌਰ ਤੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਥਾਨਕ ਇਲਾਕੇ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਰੱਭਤੀ ਅਰਦਾਸ ਤੇ ਰਵਾਨਗੀ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁੱਖਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਨਗਰ ਕੀਰਤਨ’ ਸ਼ਾਮਲ ਹੋ ਕੇ ਕੀਤੀ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪ੍ਰਦੀਪ ਦੁਸਾਂਝ,ਹਲਕਾ ਇੰਚਾਰਜ ਪ੍ਰੇਮ ਕੁਮਾਰ ਤੇ ਹੋਰਾਂ ਵੱਲੋਂ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਸਨਮਾਨਿਤ ਕੀਤਾ ਗਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਾਬਾ ਸੁਖਵਿੰਦਰ ਸਿੰਘ ਜੀ ਪਾਸੋਂ ਜਾਣਕਾਰੀ ਪ੍ਰਾਪਤ ਕਰਨ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਤਖ਼ਤਗੜ ਸਾਹਿਬ ਫਿਲੌਰ ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸੈਕੜੇ ਸਥਾਨਕ ਸੰਗਤਾਂ ਨਾਲ ਅਰੰਭ ਹੋਇਆ ਹੈ ਜੋਂ ਆਸ-ਪਾਸ ਦੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਤਖ਼ਤਗੜ ਸਾਹਿਬ ਫਿਲੌਰ ਪਹੁੰਚਿਆ ਤੇ ਸਤਿਗੁਰੂ ਦੇ ਸ਼ੁਕਰਾਨੇ ਦੀ ਅਰਦਾਸ ਤੋਂ ਬਾਅਦ ਪ੍ਰਬੰਧਕਾਂ ਵੱਲੋਂ ਨਗਰ ਕੀਰਤਨ’ਚ ਸੇਵਾਵਾਂ ਨਿਭਾਉਣ ਵਾਲੇ ਸਾਰੇ ਸੇਵਾਦਾਰਾਂ ਤੇ ਹੋਰਾਂ ਸੀਰੀ ਪਾਓ ਦੇ ਕੇ ਸਨਮਾਨ ਕੀਤਾ ਗਿਆ ਤੇ ਸਮੂਹ ਸੰਗਤਾਂ ਨੇ ਗੁਰੂ ਕੇ ਲੰਗਰ ਦਾ ਅਨੰਦ ਮਾਣਿਆ, ਇਸ ਮੌਕੇ ਤੇ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਨੇ ਬੋਲਦਿਆਂ ਕਿਹਾ ਅਜਿਹੇ ਨਗਰ ਕੀਰਤਨਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਹਨਾਂ ਸਮੂਹ ਸੰਗਤਾਂ ਨੂੰ ਗੁਰਦੁਆਰਾ ਸਿੰਘਾਂ ਸ਼ਹੀਦਾਂ ਅੱਲੋਵਾਲ ਫਿਲੌਰ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 15 ਤੋਂ 19 ਤਕ ਪੰਜ ਰੋਜ਼ਾ ਧਾਰਮਿਕ ਸਮਾਗਮ’ਚ ਹਾਜ਼ਰੀਆਂ ਭਰਨ ਦਾ ਖੁੱਲ੍ਹਾ ਸੱਦਾ ਦਿੱਤਾ ।