ਦਿੱਲੀ, ਗੁਰਦਾਸਪੁਰ, 9 ਦਸੰਬਰ ( ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੀ ਕੁਰਬਾਨੀ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਸਬੰਧੀ 6 ਦਸੰਬਰ ਨੂੰ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਦਿੱਲੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ’ਚ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ ਸੀ, ਜਿਸ ਦਾ ਪਹਿਲਾਂ ਪੜਾਅ ਗੁਰਦੁਆਰਾ ਤਰਾਵੜੀ ਸਾਹਿਬ, ਦੂਜਾ ਪੜਾਅ ਗੁਰਦੁਆਰਾ ਨਾਭਾ ਸਾਹਿਬ ਚੰਡੀਗੜ੍ਹ,ਤੀਜਾ ਪੜਾਅ ਗੁਰਦੁਆਰਾ ਫਤਿਹਗੜ੍ਹ ਸਾਹਿਬ ਸਰਹੰਦ ਤੇ ਚੌਥੇ ਗੇੜ’ਚ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਅਰੰਭ ਹੋ ਕੇ ਵੱਖ ਵੱਖ ਪੜਾਵਾਂ ਰਾਹੀਂ ਰਾਤ ਕੀਰਤਪੁਰ ਸਾਹਿਬ ਪਹੁੰਚੇਗਾ ਅਤੇ ਪੰਜਵੇਂ ਤੇ ਆਖਰੀ ਗੇੜ’ਚ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਯੋਗ ਨਾਲ ਇੱਕ ਵੱਡਾ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ, ਜਥੇਦਾਰ ਸਾਹਿਬਾਨ ਤੇ ਹੋਰ ਪੰਥਕ ਸ਼ਖਸ਼ੀਅਤਾਂ ਤੋਂ ਇਲਾਵਾ ਉੱਚਕੋਟੀ ਦੇ ਧਾਰਮਿਕ ਦੀਵਾਨ ਵਿਦਵਾਨ ਬੁਲਾਰੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼ਹਾਦਤ ਅਤੇ ਗੁਰੂ ਸਾਹਿਬਾਨਾਂ ਦਾ ਸ਼ਹਾਦਤੀ ਸ਼ੀਸ਼ ਦਿੱਲੀ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਂਟ ਕਰਕੇ ਰੰਘਰੇਟੇ ਗੁਰੂ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੀ ਕੁਰਬਾਨੀ ਸਬੰਧੀ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਉਣਗੇ ਅਤੇ ਸ਼ੀਸ਼ ਭੇਂਟ ਨਗਰ ਕੀਰਤਨ ਦੇ ਪ੍ਰਬੰਧਕਾਂ ਤੇ ਜਥੇਦਾਰ ਸਾਹਿਬਾਨਾਂ ਦਾ ਸਨਮਾਨ ਕੀਤਾ ਜਾਵੇਗਾ , ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਅਤੇ ਨਗਰ ਕੀਰਤਨ ਦੇ ਮੀਡੀਆ ਇੰਚਾਰਜ ਭਾਈ ਵਿਰਸਾ ਸਿੰਘ ਖਾਲਸਾ ਨੇ ਨਗਰ ਕੀਰਤਨ’ਚ ਸ਼ਾਮਲ ਹੋਣ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।ਨਗਰ ਕੀਰਤਨ ‘ਚ ਪ੍ਰਬੰਧਕੀ ਕਮੇਟੀ ਚੇਅਰਮੈਨ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾਦਲ, ਸਰਪ੍ਰਸਤ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਮੁਖੀ ਦਸਮੇਸ਼ ਤਰਨਾਦਲ ਤੇ ਸੈਕਟਰੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁੱਖੀ ਮਾਲਵਾ ਤਰਨਾ ਦਲ ਤੋਂ ਇਲਾਵਾ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ,ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਬਾਬਾ ਤਰਸੇਮ ਸਿੰਘ ਰੰਘੜਨੰਗਲ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ, ਬਾਬਾ ਨਰਿੰਦਰ ਸਿੰਘ ਵੱਲਾ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਬਾਬਾ ਰਾਜਾ ਸਿੰਘ ਨਾਲ ਨਾਲ ਹਜ਼ਾਰਾਂ ਸੰਗਤਾਂ ਨਗਰ ਕੀਰਤਨ ਦੇ ਨਾਲ ਨਾਲ ਚੱਲ ਰਹੇ ਸਨ,ਅੱਜ ਇਹ ਨਗਰ ਕੀਰਤਨ ਫ਼ਤਹਿਗੜ੍ਹ ਸਾਹਿਬ ਤੋਂ ਬੱਸੀ ਪਠਾਣਾਂ, ਮੋਰਿੰਡਾ, ਚਮਕੌਰ ਸਾਹਿਬ, ਸੋਲਖੀਆਂ,ਰੂਪ ਨਗਰ ਤੋਂ ਹੁੰਦਾ ਹੋਇਆ ਕੀਰਤਪੁਰ ਸਾਹਿਬ ਪਹੁੰਚੇਗਾ ਅਤੇ ਰਾਤ ਦਾ ਵਿਸ਼ਰਾਮ ਕੀਤਾ ਜਾਵੇਗਾ, ਨਗਰ ਕੀਰਤਨ ਦੀ ਸਾਰੇ ਰਸਤੇ ਵਿਚ ਹਰ ਤਰ੍ਹਾਂ ਦੀ ਸੇਵਾ ਕੀਤੀ ਗਈ ।