ਦਿੱਲੀ, ਗੁਰਦਾਸਪੁਰ, 8 ਦਸੰਬਰ ( ਸਰਬਜੀਤ ਸਿੰਘ)– ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਹਰ ਸਾਲ ਨੌਵੇਂ ਪਾਤਸ਼ਾਹ ਦੀ ਸ਼ਹੀਦੀ ਵਾਲੇ ਦਿਨ ਦਿੱਲੀ ਦੇ ਸ਼ੀਸ਼ ਗੰਜ ਗੁਰਦੁਆਰਾ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ’ਚ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਨੰਦਪੁਰ ਸਾਹਿਬ ਤੱਕ ਇੱਕ ਵਿਸ਼ਾਲ ਸ਼ੀਸ਼ ਭੇਂਟ ਨਗਰ ਕੀਰਤਨ ਸਜਾਏ ਜਾਣ ਵਾਲੀ ਮਰਿਯਾਦਾ ਤਹਿਤ ਇਹ ਨਗਰ ਕੀਰਤਨ 6 ਦਸੰਬਰ ਨੂੰ ਸ਼ੀਸ਼ ਗੰਜ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਤੇ ਰਾਤਰੀ ਵਿਸ਼ਰਾਮ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਤਰਾਵੜੀ ਕੀਤਾ ਗਿਆ,7 ਦਸੰਬਰ ਦੂਜੇ ਰੋਜ਼ ‘ ਚ ਨੂੰ ਤਰਾਵੜੀ ਤੋਂ ਆਰੰਭ ਹੋ ਕੇ ਰਾਤ ਦੇ ਵਿਸ਼ਰਾਮ ਗੁਰਦੁਆਰਾ ਨਾਢਾ ਸਾਹਿਬ ਜੀਰਕਪੁਰ ਕੀਤੇ ਗਏ ਅਤੇ ਅੱਜ ਤੀਜੇ ਗੇੜ’ਚ ਨਗਰ ਕੀਰਤਨ ਗੁਰਦੁਆਰਾ ਨਾਢਾ ਸਾਹਿਬ ਜੀਰਕਪੁਰ ਤੋਂ ਅਰੰਭ ਹੋ ਕੇ ਏਅਰਪੋਰਟ ਰੋੜ ਈਸਰ ਕੰਪਨੀ ਤੋਂ ਹੁੰਦਾ ਹੋਇਆ ਫੇਜ਼ 11 ਦੇ ਗੁਰਦੁਆਰਾ ਸਿੰਘ ਤੋਂ ਹੁੰਦਾ ਹੋਇਆ ਗੁਰਦੁਆਰਾ ਨਾਮਦੇਵ ਜੀ ਫੇਜ਼ 10 ਤੋਂ ਗੁਰਦੁਆਰਾ ਸ਼ਹੀਦਾਂ ਸੁਹਾਣਾ ਤੋਂ ਗੁਰਦੁਆਰਾ ਅੰਬ ਸਾਹਿਬ ਫੇਜ਼ 8 ਤੋਂ ਗੁਰਦੁਆਰਾ ਸਿੰਘ ਸਭਾ ਰਵਿਦਾਸ ਟੈਪਲ ਫੇਜ਼ 8 ਗੁਰਦੁਆਰਾ ਸੱਚਾ ਧੰਨ ਤਪੀ, ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਫੇਜ਼ 3 ਏ ਖੀਰ ਲਾਂਡਰਾਂ ਦੇ ਰਸਤੇ ਤੋਂ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਕਰੇਗਾ, ਅੱਜ ਨਾਢਾ ਸਾਹਿਬ ਜੀਰਕਪੁਰ ਤੋਂ ਰਵਾਨਾ ਮੌਕੇ ਬੋਲਦਿਆਂ ਨਗਰ ਕੀਰਤਨ ਦੇ ਪ੍ਰਬੰਧਕੀ ਚੇਅਰਮੈਨ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਆਗਰਾ ਤੋਂ ਦਿੱਲੀ ਤੱਕ ਸਜਾਉਣ ਲਈ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੂੰ ਮਨਜ਼ੂਰੀ ਦਿੱਤੀ ਜਾਵੇ, ਕਿਉਂਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਦਿੱਲੀ ਸ਼ਹਾਦਤ ਦੇਣ ਤੋਂ ਪਹਿਲਾਂ ਆਗਰੇ ਤੋਂ ਆਪਣੇ ਆਪ ਨੂੰ ਹਕੂਮਤ ਦੇ ਹਵਾਲੇ ਕੀਤਾ ਸੀ ਅਤੇ ਉਥੋਂ ਹੀ ਉਹਨਾਂ ਨੂੰ ਗ੍ਰਿਫਤਾਰ ਕਰਕੇ ਸ਼ਹੀਦੀ ਵਾਲੀ ਜਗਾ ਚਾਂਦਨੀ ਚੌਕ ਦਿੱਲੀ ਵਿਖੇ ਲਿਆਂਦਾ ਗਿਆ ਸੀ, ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਤੇ ਨਗਰ ਕੀਰਤਨ ਦੇ ਮੀਡੀਆ ਇੰਚਾਰਜ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਕਿਹਾ ਨੌਵੇਂ ਪਾਤਸ਼ਾਹ ਦੀ ਸ਼ਹੀਦੀ ਤੇ ਸ਼ਹੀਦ ਬਾਬਾ ਜੀਵਨ ਸਿੰਘ( ਭਾਈ ਜੈਤਾ) ਜੀ ਵੱਲੋਂ ਕੀਤੀ ਕੁਰਬਾਨੀ ਨੂੰ ਯਾਦ ਕਰਦਿਆਂ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਤੇ ਨਗਰ ਕੀਰਤਨ ਦੇ ਸਰਪ੍ਰਸਤ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ,ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਤੇ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਆਦਿ ਤੋਂ ਇਲਾਵਾ 45 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਇਹ ਨਗਰ ਕੀਰਤਨ ਸਜਾਉਣਾ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ ਸੀ, ਭਾਈ ਖਾਲਸਾ ਨੇ ਦੱਸਿਆ 6 ਦਸੰਬਰ ਨੂੰ ਦਿੱਲੀ ਦੇ ਸੀਸ ਗੰਜ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਇਆ ਇਹ ਸੀਸ ਭੇਟ ਨਗਰ ਕੀਰਤਨ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ,ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਪੂਰਾ ਸੰਯੋਗ ਦਿੱਤਾ ਜਾ ਰਿਹਾ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ ਨਾਲ ਸਥਾਨਕ ਸੰਗਤਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਅਤੇ ਰਸਤੇ’ਚ ਚਾਹ ਪਕੌੜੇ ਬਿਸਕੁਟ ਤੇ ਹੋਰ ਕਈ ਤਰ੍ਹਾਂ ਦੇ ਲੰਗਰ ਆਦਿ ਦੀ ਦਿਲ ਖੋਲ੍ਹ ਕੇ ਸੇਵਾ ਕੀਤੀ ਜਾ ਰਹੀ ਹੈ ਇਹ ਨਗਰ ਕੀਰਤਨ 10 ਦਸੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ ਤੇ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ।