ਕੋਠੇ ਸ਼ੇਰ ਜੰਗ ਸਿੰਘ ਦੀ ਨਵੀਂ ਚੁਣੀ ਪੰਚਾਇਤ ਨੇ ਜਿੱਤ ਦੀ ਖੁਸ਼ੀ’ਚ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਤੇ ਸਰਬਪੱਖੀ ਵਿਕਾਸ ਲਈ ਅਰਦਾਸ ਕੀਤੀ- ਭਾਈ ਵਿਰਸਾ ਸਿੰਘ ਖਾਲਸਾ

ਦੋਆਬਾ

ਗੁਰਦਾਸਪੁਰ,ਜਗਰਾਉਂ, 24 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਦੇ ਸਹਿਯੋਗ ਨਾਲ ਪਿੰਡ ਕੋਠੇ ਸ਼ੇਰ ਜੰਗ ਸਿੰਘ ਜਗਰਾਉਂ ਦੀ ਨਵੀਂ ਬਣੀ ਪੰਚਾਇਤ ਨੇ ਆਪਣੀ ਜਿੱਤ ਦੀ ਖੁਸ਼ੀ ਵਿੱਚ ਪਿੰਡ ਦੇ ਗੁਰੂਦੁਆਰੇ ਕਲਗੀਧਰ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਸਮੂਹ ਪੰਚਾਇਤ ਅਤੇ ਪਤਵੰਤਿਆਂ ਨੇ ਅਰਦਾਸ ਕੀਤੀ। ਇਸ ਮੌਕੇ ਤੇ ਐਮ ਐਲ ਏ ਸਰਬਜੋਤ ਕੌਰ ਮਾਣੂੰਕੇ, ਸਰਪੰਚ ਕਰਮਜੀਤ ਕੌਰ ਪਤਨੀ ਸਰ ਪ੍ਰਦੀਪ ਸਿੰਘ ਫ਼ੌਜੀ ਤੋਂ ਇਲਾਵਾ ਪਿੰਡ ਦੇ ਸੀਨੀਅਰ ਪਤਵੰਤੇ ਹਾਜਰ ਸਨ। ਇਸ ਮੌਕੇ ਗੁਰਦੁਆਰਾ ਕਲਗੀਧਰ ਸਾਹਿਬ ਦੀ ਸਮੁੱਚੀ ਕਮੇਟੀ ਅਤੇ ਪ੍ਰਧਾਨ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਜਿਥੇ ਕਰਮਜੀਤ ਕੌਰ ਨੂੰ ਸਰਪੰਚ ਬਣਨ ਦੀ ਵਧਾਈ ਦਿੱਤੀ ਤੇ ਸਮੁੱਚੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਜਿੱਤ ਹਾਰ ਬਣੀ ਹੀ ਆਈ ਹੈ, ਪਰ ਪੰਚਾਇਤ ਨੂੰ ਚਾਹੀਦਾ ਹੈ ਕਿ ਉਹ ਹਰਵਰਗ ਦੇ ਲੋਕਾਂ ਦੀ ਸਿਆਸੀ ਵਿਰੋਧ ਤੋਂ ਉਪਰ ਉਠ ਕੇ ਸੇਵਾ ਕਰਨ ਵਾਲਾ ਸਰਬਪੱਖੀ ਵਿਕਾਸ ਕਰਨ ਦੀ ਲੋੜ ਤੇ ਜ਼ੋਰ ਦੇਵੇ। ਇਸ ਮੌਕੇ ਕਮੇਟੀ ਪ੍ਰਧਾਨ ਵੱਲੋਂ ਸਥਾਨਕ ਐਮ ਐਲ ਏ ਸਰਬਜੋਤ ਕੌਰ ਮਾਣੂੰਕੇ, ਸਰਪੰਚ ਕਰਮਜੀਤ ਕੌਰ, ਭਾਈ ਸੁਖਦੇਵ ਸਿੰਘ ਫ਼ੌਜੀ ਤੇ ਮੁੱਖ ਸਖਸੀਅਤਾਂ ਨੂੰ ਸੀਰੀ ਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਭਾਈ ਸੁਖਦੇਵ ਸਿੰਘ ਫ਼ੌਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਹਨਾਂ (ਭਾਈ ਖਾਲਸਾ) ਨੇ ਦੱਸਿਆ ਇਸ ਮੌਕੇ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਬਣੀ ਸਰਪੰਚ ਕਰਮਜੀਤ ਕੌਰ ਪਤਨੀ ਸਰ ਪ੍ਰਦੀਪ ਸਿੰਘ ਫ਼ੌਜੀ ਨੇ ਬੋਲਦਿਆਂ ਸਮੁੱਚੇ ਪਿੰਡ ਵਾਸੀਆਂ ਦਾ ਸਰਪੰਚ ਬਣਾਉਣ ਤੇ ਧੰਨਵਾਦ ਕੀਤਾ ਅਤੇ ਪ੍ਰਣ ਲਿਆ ਕਿ ਜਿੰਨਾ ਉਮੀਦਾਂ ਕਰਕੇ ਪਿੰਡ ਨੇ ਮੈਨੂੰ ਸਰਪੰਚ ਚੁਣਿਆਂ ਹੈ ਮੈਂ ਉਨ੍ਹਾਂ ਉਮੀਦਾਂ ਨੂੰ ਹਰ ਹੀਲੇ ਤਨ ਮਨ ਧਨ ਨਾਲ ਪੂਰਾ ਕਰਨ ਦਾ ਯਤਨ ਕਰੇਗੀ ਅਤੇ ਸਾਰੇ ਪਿੰਡ ਦਾ ਵਿਕਾਸ ਬਿਨਾਂ ਕਿਸੇ ਭੇਦ-ਭਾਵ ਤੋਂ ਉਪਰ ਉੱਠ ਕੇ ਕੀਤਾ ਜਾਵੇਗਾ, ਇਸ ਮੌਕੇ ਤੇ ਸਮੁਚੀਆਂ ਸੰਗਤਾਂ ਲਈ ਚਾਹ ਪਾਣੀ ਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।

Leave a Reply

Your email address will not be published. Required fields are marked *