ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)–ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਵਿਰੋਧੀ ਕਮੇਟੀਆਂ ਬਣਾਕੇ ਆਪਣੇ ਤੌਰ ਨਸ਼ਾ ਤਸਕਰਾਂ ਵਿਰੁੱਧ ਪਿੰਡਾਂ ਪਿੰਡਾਂ ਵਿੱਚ ਲਹਿਰ ਚਲਾਉਣ ਵਾਲੇ ਨਸ਼ੇ ਵਿਰੋਧੀ ਕਮੇਟੀਆਂ ਦੇ ਮੈਂਬਰਾਂ ਵਿੱਚ ਹੁਣ ਆਰ ਪਾਰ ਦੀ ਜੰਗ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਜੰਗ ਵਿੱਚ ਹੁਣ ਤੱਕ ਨਸ਼ਾ ਤਸਕਰਾਂ ਵਲੋਂ ਨਸ਼ਾ ਵਿਰੋਧੀ ਕਮੇਟੀਆਂ ਦੇ ਤਿੰਨ ਚਾਰ ਮੈਂਬਰਾਂ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਅਤੇ ਇਸੇ ਤਹਿਤ ਹੁਣ ਪਟਿਆਲਾ ਦੇ ਸ਼ੇਰ ਮਾਜਰਾ ਵਿਚ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਐਕਸ਼ਨ ਕਰਨ ਵਾਲੇ ਗਗਨਦੀਪ ਸਿੰਘ ਤੇ ਨਸ਼ਾ ਤਸਕਰਾਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ ਅਤੇ ਉਸ ਨੇ ਦੌੜ ਕੇ ਆਪਣੀ ਜਾਨ ਬਚਾਈ, ਬੀਬੀ ਪ੍ਰਨੀਤ ਕੌਰ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਘਟਨਾ ਤੇ ਚੁੱਪ ਧਾਰਨਾਂ ਨਿੰਦਣਯੋਗ ਤੇ ਕਈ ਸਵਾਲ ਪੈਦਾ ਕਰਦੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਦਿਨ ਰਾਤ ਬੇਖੌਫ ਹੋ ਕੇ ਨਸ਼ਿਆਂ ਰਾਹੀਂ ਪੰਜਾਬ ਦੀਆਂ ਜਵਾਨੀਆਂ ਨੂੰ ਖਤਮ ਕਰਨ ਵਾਲੇ ਇੰਨਾ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਵਾਲੇ ਕਮੇਟੀ ਮੈਂਬਰਾਂ ਦੀ ਹਰ ਤਰਾਂ ਨਾਲ ਸੁਰੱਖਿਆ ਯੌਕੀਨੀ ਬਣਾਈਂ ਜਾਵੇ, ਤਾਂ ਹੀ ਇਨ੍ਹਾਂ ਦਾ ਸਫਾਇਆ ਕੀਤਾ ਜਾ ਸਕਦਾ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਵਾਇਆ ਜਾ ਸਕਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪਟਿਆਲਾ ਦੇ ਸ਼ੇਰ ਮਾਜਰਾ ਵਿਚ ਨਸ਼ਾ ਵਿਰੋਧੀ ਕਮੇਟੀ ਮੈਂਬਰ ਗਗਨਦੀਪ ਸਿੰਘ ਤੇ ਨਸ਼ਾ ਤਸਕਰਾਂ ਵਲੋਂ ਜਾਨਲੇਵਾ ਹਮਲਾ ਕਰਨ ਦੀ ਨਿੰਦਾ ਅਤੇ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਨਸ਼ਾ ਤਸਕਰਾਂ ਵਿਰੁੱਧ ਲਹਿਰ ਚਲਾਉਣ ਵਾਲੇ ਕਮੇਟੀ ਮੈਂਬਰਾਂ ਦੀ ਸੁਰੱਖਿਆ ਨੂੰ ਯੌਕੀਨੀ ਬਣਾਉਣ ਦੀ ਸਰਕਾਰ ਤੋਂ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ,ਭਾਈ ਖਾਲਸਾ ਨੇ ਸਪਸ਼ਟ ਕੀਤਾ ਜਦੋਂ ਤੋਂ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਨੇ ਸਰਕਾਰ ਦੀ ਨਸ਼ਾ ਤਸਕਰਾਂ ਵਿਰੁੱਧ ਢਿੱਲ ਮੱਠ ਤੋਂ ਗਹਿਰੇ ਦੁਖੀ ਹੋ ਕੇ ਆਪਣੇ ਲੇਵਲ ਤੇ ਪਿੰਡਾਂ ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਚਲਾਈ ਸੀ, ਉਹ ਹੁਣ ਪੰਜਾਬ ਦੇ ਪਿੰਡਾਂ ਪਿੰਡਾਂ ਇਤਿਹਾਸਕ ਲਹਿਰ ਬਣ ਚੁੱਕੀ ਹੈ, ਭਾਈ ਖਾਲਸਾ ਨੇ ਦੱਸਿਆ ਇਸ ਨਸ਼ਾ ਵਿਰੋਧੀ ਜ਼ੰਗੀ ਲਹਿਰ ਤਹਿਤ ਦੋਹਾਂ ਧਿਰਾਂ ਵਿੱਚ ਆਰ ਪਾਰ ਦੀ ਜੰਗ ਜਾਰੀ ਹੈ ਅਤੇ ਇਸ ਲਹਿਰ ਤਹਿਤ ਨਸ਼ਾ ਤਸਕਰਾਂ ਵਲੋਂ ਨਸ਼ਾ ਵਿਰੋਧੀ ਕਮੇਟੀਆਂ ਦੇ ਕਈ ਮੈਂਬਰਾਂ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਜੋਂ ਲਗਾਤਾਰ ਜਾਰੀ ਹੈ, ਭਾਈ ਖਾਲਸਾ ਨੇ ਕਿਹਾ ਇਸ ਦੇ ਬਾਵਜੂਦ ਇਹ ਨਸ਼ਾ ਵਿਰੋਧੀ ਲਹਿਰ ਅੱਗੇ ਵਧਦੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਵਲੋਂ ਵੀ ਇਸ ਲਹਿਰ ਨੂੰ ਦਬਾਉਣ ਲਈ ਨਸ਼ਾ ਵਿਰੋਧੀ ਬਣੀਆਂ ਕਮੇਟੀਆਂ ਦੇ ਮੈਂਬਰਾਂ ਨੂੰ ਜਾਨੋਂ ਮਾਰਨ ਦੀ ਮੁਹਿੰਮ ਛੇੜੀ ਹੋਈ ਹੈ ਅਤੇ ਇਸੇ ਮੁਹਿੰਮ ਤਹਿਤ ਪਿੰਡ ਸ਼ੇਰ ਮਾਜਰਾ ਪਟਿਆਲਾ ਦੇ ਗਗਨਦੀਪ ਸਿੰਘ ਤੇ ਅੱਜ ਰਾਤ ਸਮੇਂ ਨਸ਼ਾ ਤਸਕਰਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ,ਜਦੋਂ ਉਹ ਪਿੰਡ ਵਿੱਚ ਨਸ਼ਾ ਸਪਲਾਈ ਕਰਨ ਆਏ ਨਸ਼ਾ ਤਸਕਰਾਂ ਦਾ ਪਿੱਛਾ ਕਰ ਰਿਹਾ ਸੀ ਭਾਈ ਖਾਲਸਾ ਨੇ ਦੱਸਿਆ ਸਥਾਨਕ ਲੋਕਾਂ ਵਲੋਂ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਅਜਿਹੇ ਸਮਾਜ ਵਿਰੋਧੀ ਨਸ਼ਾ ਤਸਕਰਾਂ ਦੀਆਂ ਸਰਗਰਮੀਆਂ ਨੂੰ ਨੱਥ ਪਾਉਣ ਲਈ ਸਖ਼ਤ ਤੋਂ ਸਖ਼ਤ ਕਦਮ ਪੁੱਟੇ ਜਾਣ ਅਤੇ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਇਨ੍ਹਾਂ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਯਤਨਸ਼ੀਲ ਨਸ਼ਾ ਵਿਰੋਧੀ ਕਮੇਟੀ ਮੈਂਬਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ ਤੇ ਜ਼ੋਰ ਦੇਣ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪਟਿਆਲਾ ਸ਼ੇਰ ਮਾਜਰਾ ਦੇ ਗਗਨਦੀਪ ਸਿੰਘ ਤੇ ਨਸ਼ਾ ਤਸਕਰਾਂ ਵਲੋਂ ਕੀਤੇ ਜਾਨਲੇਵਾ ਹਮਲੇ ਦੀ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਇਨ੍ਹਾਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਨ੍ਹਾਂ ਵਿਰੁੱਧ ਆਪਣੇ ਲੇਵਲ ਤੇ ਪਿੰਡਾਂ ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਬਣਾ ਮੁਹਿੰਮ ਚਲਾਉਣ ਵਾਲੇ ਸਾਰੇ ਕਮੇਟੀ ਮੈਂਬਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ ਤੇ ਜ਼ੋਰ ਦੇਵੇ ,ਤਾਂ ਹੀ ਇਨ੍ਹਾਂ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਵਾਇਆ ਜਾ ਸਕਦਾ ਹੈ । ਇਸ ਮੌਕੇ ਭਾਈ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਸਰਵਜੀਤ ਸਿੰਘ ਮਾਨੋਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਤੇ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ ।