ਮਹਿਤਾ, ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ)– ਅੱਜ ਦੇ ਦਿਨ ਸਿੱਖਾਂ ਦੇ ਛੇਵੇਂ ਗੁਰੂ ਤੇ ਮੀਰੀ ਪੀਰੀ ਦੇ ਮਾਲਕ ( ਸੱਚੇ ਪਾਤਸ਼ਾਹ ) ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਬਾਬਾ ਬੁੱਢਾ ਸਾਹਿਬ ਜੀ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਪਹਿਨਾ ਕੇ ਗੁਰਗੱਦੀ ਤੇ ਬਿਰਾਜਮਾਨ ਕੀਤਾ ਸੀ। ਇਹ ਦਿਨ ਵਿਸ਼ਵ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਲਈ ਬਹੁਤ ਹੀ ਮਹਾਤਮ ਰੱਖਦਾ ਤੇ ਸ਼ਰਧਾ ਭਰਿਆ ਹੈ ਹਰ ਕੋਈ ਧਾਰਮਿਕ ਆਗੂ ਆਪਣੇ ਧਾਰਮਿਕ ਅਸਥਾਨਾਂ ਤੇ ਧਾਰਮਿਕ ਸਮਾਗਮ ਕਰਵਾ ਕੇ ਛੇਵੇਂ ਪਾਤਸ਼ਾਹ ਦੀਆਂ ਬਖਸ਼ਿਸ਼ਾਂ ਪ੍ਰਾਪਤ ਕਰਨ ਲਈ ਯਤਨਸ਼ੀਲ ਰਹਿੰਦਾ ਹੈ ਅਤੇ ਇਸੇ ਕਰਕੇ ਸਿੱਖ ਪੰਥ ਦੀਆਂ 34 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੇ ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਤੇ ਲੱਖ ਲੱਖ ਵਧਾਈ ਦਿੱਤੀ ਹੈ, ਉਥੇ ਉਹਨਾਂ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਪੁਰਜ਼ੋਰ ਬੇਨਤੀ ਕੀਤੀ ਕਿ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਸਿੱਖਿਆਵਾਂ ਮੁਤਾਬਕ ਅੰਮ੍ਰਿਤਧਾਰੀ ਤੇ ਸ਼ਾਸਤਰਧਾਰੀ ਹੋ ਨਾਮ ਸਿਮਰਨ, ਗੁਰਬਾਣੀ ਅਭਿਆਸ, ਸੱਚ ਹੱਕ ਇਨਸਾਫ ਧਰਮ ਦੀ ਗੱਲ ਕਰਨ ਦੇ ਨਾਲ ਨਾਲ ਰੱਬ ਦੀ ਬਣਾਈ ਹੋਈ ਖ਼ਲਕਤ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਣ ਲਈ ਜਾਤਪਾਤ ਊਚ ਨੀਚ ਛੂਤ ਛਾਤ ਤੇ ਗਰੀਬ ਅਮੀਰ ਵਾਲੇ ਪਾੜੇ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਤਿਆਰ ਬਰ ਤਿਆਰ ਹੋ ਕੇ ਸੇਵਾ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਤਾਂ ਹੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਖੁਸ਼ੀਆਂ ਦੇ ਪਾਤਰ ਬਣਿਆ ਜਾ ਸਕਦਾ ਹੈ, ਕਿਉਂਕਿ ਅੱਜ ਦੇ ਦਿਨ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਜੁਲਮ ਦਾ ਮੁਕਾਬਲਾ ਕਰਨ ਲਈ ਧਰਮੀ ਅਹਿਦ ਲਿਆ ਸੀ’ ਤੇ ਜਬਰ ਜੁਲਮ ਦਾ ਮੁਕਾਬਲਾ ਕਰਨ ਲਈ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਪਹਿਨੀਆਂ ਸਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਨੇ ਇਸ ਸਬੰਧੀ ਗੁਰਦੁਆਰਾ ਨਿਸ਼ਾਨੇ ਖਾਲਸਾ ਛਾਉਣੀ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਗੁਰਦੁਆਰਾ ਨਿਸ਼ਾਨੇ ਖਾਲਸਾ ਛਾਉਣੀ ਦਸਮੇਸ਼ ਤਰਨਾ ਦਲ ਅੰਮ੍ਰਿਤਸਰ ਮਹਿਤਾ ਰੋਡ ਨੇੜੇ ਡੱਡੂਆਣਾ ਵਿਖੇ ਹੋਏ ਇਕ ਧਾਰਮਿਕ ਸਮਾਗਮ ਸਬੰਧੀ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ।
,ਉਹਨਾਂ ਭਾਈ ਖਾਲਸਾ ਨੇ ਦੱਸਿਆ ਕਿ ਇਸ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਹਾਜ਼ਰੀ ਲਵਾਈ ਅਤੇ ਆਈ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਇਸ ਮੌਕੇ ਤੇ ਬੋਲਦਿਆਂ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਜਿਥੇ ਸਮੂਹ ਵਿਸ਼ਵ ਦੇ ਸਿੱਖ ਭਾਈਚਾਰੇ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ ਉਥੇ ਹਰ ਸਿੱਖ ਨੂੰ ਸ਼ਸਤਰਧਾਰੀ ਹੋਣ ਦੀ ਪ੍ਰੇਰਨਾ ਦਿੱਤੀ ਇਸ ਮੌਕੇ ਤੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਮੁਖੀ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ, ਬਾਬਾ ਨਰਿੰਦਰ ਸਿੰਘ ਵੱਲਾ, ਬਾਬਾ ਸਤਪਾਲ ਸਿੰਘ ਨਾਗ, ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ, ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਭਾਈ ਬਲਵਿੰਦਰ ਸਿੰਘ ਖਡੂਰ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨ ਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਸਮੇਤ ਕਈ ਫੈਡਰੇਸ਼ਨ ਕਾਰਕੁੰਨ ਨੇ ਹਾਜ਼ਰੀ ਲਵਾਈ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ।।