ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ ਨੂੰ ਲੈਕੇ ਹਰ ਇੱਕ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਪਰ ਪੰਜਾਬ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਕਿਸਾਨਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਅੱਜ ਗੁਰਦਾਸਪੁਰ ਦੇ ਸਠਿਆਲੀ ਪੁੱਲ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦਾ ਇੱਕ ਵਾਰ ਫਿਰ ਤੋਂ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।
ਕਿਸਾਨਾਂ ਨੇ ਭਾਜਪਾ ਉਮੀਦਵਾਰ ਦੇ ਕਾਫਲੇ ਨੂੰ ਰੌਕ ਕੇ ਉਸ ਨੂੰ ਕਿਸਾਨੀ ਅੰਦੋਲਨ ਅਤੇ ਕਿਸਾਨਾਂ ਦੇ ਉੱਪਰ ਕੀਤੇ ਗਏ ਅੱਤਿਆਚਾਰ ਸਬੰਧੀ ਸਵਾਲ ਜਵਾਬ ਕੀਤੇ ਇਸ ਮੌਕੇ ਤੇ ਭਾਰੀ ਪੁਲਿਸ ਬਲ ਨੇ ਕਿਸਾਨਾਂ ਨੂੰ ਸ਼ਾਂਤ ਕਰਵਾ ਕੇ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦੇ ਕਾਫਲੇ ਨੂੰ ਸਠਿਆਲੀ ਪੁੱਲ ਤੋਂ ਕਾਦੀਆਂ ਲਈ ਰਵਾਨਾ ਕਰਵਾਇਆ।